ਕੱਲ ਹੋਵੇਗਾ ਨਰਿੰਦਰ ਮੋਦੀ ਦਾ ਪ੍ਰਧਾਨਮੰਤਰੀ ਪਦ ਲਈ ਸੋਂਹ ਚੁੱਕ ਸਮਾਗਮ |
ਕੱਲ 30 ਮਈ , 2019 ਦਿਨ ਵੀਰਵਾਰ ਨੂੰ ਨਰਿੰਦਰ ਮੋਦੀ ਆਪਣੇ ਦੂਸਰੀ ਵਾਰ ਪ੍ਰਧਾਨ ਮੰਤਰੀ ਅਹੁਦੇ ਲਈ ਸ਼ਪਥ ਲੈਣਗੇ | ਇਹ ਸੋਂਹ ਚੁੱਕ ਸਮਾਗਮ ਰਾਸ਼ਟਰਪਤੀ ਭਵਨ ਵਿਚ ਕੱਲ ਸ਼ਾਮ 7 ਵਜੇ ਹੋਏਗਾ ਜਿਥੇ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪ੍ਰਧਾਨਮੰਤਰੀ ਪਦ ਲਈ ਸੋਂਹ ਚੁੱਕਣਗੇ | ਦੇਸ਼ ਦੇ ਹਰੇਕ ਸੂਬੇ ਵਿੱਚੋ ਲੋਕ ਸਭਾ ਚੋਣਾਂ ਦੇ ਸਾਰੇ ਉਮੀਦਵਾਰਾਂ ਅਤੇ ਵਿਰੋਧੀ ਧਿਰ ਦੇ ਉਮੀਦਵਾਰਾਂ ਵੀ ਨੂੰ ਇਸ ਸਮਾਗਮ ਵਿਚ ਪਹੁੰਚਣ ਦਾ ਸੱਦਾ ਦਿੱਤਾ ਗਿਆ ਹੈ|ਇਸ ਸਮਾਗਮ ਵਿਚ ਪਹੁੰਚਣ ਲਈ ਕਈ ਦੇਸ਼ਾਂ ਦੇ ਰਾਸ਼ਟਰਪਤੀਆਂ ਅਤੇ ਪ੍ਰਧਾਨ ਮੰਤਰੀਆਂ ਨੂੰ ਵੀ ਸੱਦਾ ਦਿਤਾ ਗਿਆ ਹੈ