ਜਲਦੀ ਐਲਾਨੇਗੀ ਸ਼੍ਰੋਮਣੀ ਅਕਾਲੀ ਦਲ ਉਮੀਦਵਾਰਾਂ ਦੀ ਸੂਚੀ – ਸੁਖਬੀਰ ਸਿੰਘ ਬਾਦਲ
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਪਿਛਲੇ ਦਿਨੀ ਕਿਹਾ ਕੇ ਸ਼੍ਰੋਮਣੀ ਅਕਾਲੀ ਦਲ ਜਲਦੀ ਹੀ ਆਪਣੇ ਉਮੀਦਵਾਰਾਂ ਦੀ ਸੂਚੀ ਐਲਾਨੇਗੀ |
ਓਹਨਾ ਇਹ ਵੀ ਕਿਹਾ ਕੇ ਬੀਬੀ ਜਾਗੀਰ ਕੌਰ ਨੂੰ ਖਨਾਡੂਰ ਸਾਹਿਬ ਅਤੇ ਚਰਨਜੀਤ ਅਟਵਾਲ ਨੂੰ ਜਲੰਧਰ ਤੋਂ ਸ਼ਿਰੋਮਣੀ ਅਕਾਲੀ ਦਲ ਦੇ ਉਮੀਦਵਾਰ ਪਹਿਲਾ ਹੀ ਚੁਣ ਲਿਆ ਗਿਆ ਹੈ | ਬਾਦਲ ਦਾ ਕਹਿਣਾ ਹੈ ਕੇ ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਵਿਚੋਂ ਅਕਾਲੀ ਦਲ 10 ਤੇ ਭਾਜਪਾ ਦੇ ਤਿੰਨ ਉਮੀਦਵਾਰ ਚੋਣ ਲੜਨਗੇ |
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਐਲਾਨ ਕੀਤਾ ਕਿ ਉਹ 31 ਮਾਰਚ ਤੋਂ ਹੋਣ ਵਾਲੀਆਂ ਲੋਕ ਸਭਾ ਚੋਣਾਂ
ਲਈ ਚੋਣ ਮੁਹਿੰਮ ਦੇ ਹਿੱਸੇ ਵਜੋਂ ਸੂਬੇ ਭਰ ਵਿਚ ਪਾਰਟੀ ਦੀਆਂ ਰੈਲੀਆਂ ਨੂੰ ਸੰਬੋਧਨ ਕਰਨਗੇ.