ਤੇ ਹੁਣ ਜਾਖੜ ਸਮੇਤ 3 ਸੂਬਿਆਂ ਦੇ ਕਾਂਗਰਸ ਪ੍ਰਧਾਨਾਂ ਨੇ ਕੀਤੀ ਅਸਤੀਫੇ ਦੀ ਪੇਸ਼ਕਸ਼ |

ਤੇ ਹੁਣ ਜਾਖੜ ਸਮੇਤ 3 ਸੂਬਿਆਂ ਦੇ ਕਾਂਗਰਸ ਪ੍ਰਧਾਨਾਂ ਨੇ ਕੀਤੀ ਅਸਤੀਫੇ ਦੀ ਪੇਸ਼ਕਸ਼ |

ਪੰਜਾਬ ਦੇ ਗੁਰਦਾਸਪੁਰ ਲੋਕ ਸਭਾ ਹਲਕਾ ਦੇ ਉਮੀਦਵਾਰ ਸੁਨੀਲ ਜਾਖੜ ਸਮੇਤ 2 ਹੋਰ ਸੂਬਿਆਂ ਦੇ ਪ੍ਰਧਾਨਾਂ ਨੇ ਰਾਹੁਲ ਗਾਂਧੀ ਨੂੰ ਅਸਤੀਫੇ ਭੇਜ ਦਿਤੇ ਹਨ | ਨਿਰਾਸ਼ਾਜਨਕ ਹਾਰ ਤੋਂ ਬਾਅਦ ਸੁਨੀਲ ਜਾਖੜ ਨੇ ਆਪਣੇ ਅਹੁਦੇ ਤੋਂ ਅਸਤੀਫਾ ਲੈਣ ਦਾ ਫੈਸਲਾ ਕੀਤਾ ਹੈ |ਭਾਂਵੇ ਕੇ ਸੁਨੀਲ ਜਾਖੜ ਦੀ ਜਿੱਤ ਲਈ ਪੂਰੀ ਕਾਂਗਰਸ ਟੀਮ ਨੇ ਅੱਡੀ ਚੋਟੀ ਦਾ ਜ਼ੋਰ ਲਗਾਇਆ ਸੀ ਪਰ ਲੋਕਾਂ ਨੇ ਅਦਾਕਾਰ ਸੰਨੀ ਦਿਓਲ ਨੂੰ ਚੁਣਿਆ | ਇਕ ਅਦਾਕਾਰ ਤੋਂ ਨਿਰਾਸ਼ਾਜਨਕ ਹਾਰ ਤੋਂ ਬਾਅਦ ਸੁਨੀਲ ਜਾਖੜ ਨੇ ਆਪਣਾ ਅਸਤੀਫਾ ਰਾਹੁਲ ਗਾਂਧੀ ਨੂੰ ਭੇਜ ਦਿੱਤਾ ਹੈ |

ਇਸੇ ਤਰ੍ਹਾਂ ਅਸਾਮ ਦੇ ਕਾਂਗਰਸ ਸੂਬਾ ਪ੍ਰਧਾਨ ਰਿਪਿਨ ਬੋਰਾ ਅਤੇ ਝਾਰਖੰਡ ਦੇ ਕਾਂਗਰਸ ਸੂਬਾ ਪ੍ਰਧਾਨ ਅਜੈ ਕੁਮਾਰ ਨੇ ਵੀ ਆਪਣਾ ਅਸਤੀਫਾ ਰਾਹੁਲ ਗਾਂਧੀ ਨੂੰ ਭੇਜ ਦਿੱਤਾ ਹੈ| ਪਾਰਟੀ ਵਿਚ ਸੀਨੀਅਰ ਲੀਡਰਾਂ ਵੱਲੋਂ ਲਾਗਤਾਰ ਆ ਰਹੇ ਅਸਤੀਫਿਆਂ ਕਾਰਨ ਪਾਰਟੀ ਦੀ ਹਾਲਤ ਬਹੁਤ ਨਾਜ਼ੁਕ ਬਣੀ ਹੋਈ ਹੈ|

Avatar

Punjab Darpan

Leave a Reply

Your email address will not be published. Required fields are marked *

error: Content is protected !!